ਦਿੱਲੀ ਪੁਲੀਸ ਦੇ ਨੋਟਿਸਾਂ ਅੱਗੇ ਨਹੀਂ ਝੁਕਾਂਗੇ: ਸੰਯੁਕਤ ਕਿਸਾਨ ਮੋਰਚਾ

503
Share

ਨਵੀਂ ਦਿੱਲੀ, 28 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਕਿਹਾ ਕਿ ਉਹ ਦਿੱਲੀ ਪੁਲੀਸ ਵੱਲੋਂ ਟਰੈਕਟਰ ਰੈਲੀ ਦੌਰਾਨ ਹਿੰਸਾ ਦੇ ਸਬੰਧ ’ਚ ਆਗੂਆਂ ਨੂੰ ਭੇਜੇ ਜਾ ਰਹੇ ਨੋਟਿਸਾਂ ਤੋਂ ਨਹੀਂ ਡਰੇਗਾ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਹਿੰਸਾ ਨੂੰ ਲੈ ਕੇ ਦਿੱਲੀ ਪੁਲੀਸ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਨੋਟਿਸ ਭੇਜੇ ਰਹੇ ਹਨ। ਸੰਯੁਕਤ ਕਿਸਾਨ ਨੇ ਕਿਹਾ, ‘ਸਰਕਾਰ 26 ਜਨਵਰੀ ਨੂੰ ਹੋਈ ਹਿੰਸਾ ਦਾ ਦੋਸ਼ ਸਾਡੇ ਸਿਰ ਮੜ੍ਹ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਸਵੀਕਾਰਨਯੋਗ ਨਹੀਂ ਹੈ। ਮੋਰਚਾ ਨੋਟਿਸਾਂ ਦੇ ਦਬਾਅ ਅੱਗੇ ਨਹੀਂ ਝੁਕੇਗਾ।’

Share