ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਸਿੰਘੂ ਬਾਰਡਰ ’ਤੇ ਕਿਸਾਨਾਂ ਦੇ ਵਿਰੋਧ ਸਥਾਨ ਨੌਜਵਾਨ ਦੀ ਹੱਤਿਆ ਤੋਂ ਇੱਕ ਦਿਨ ਬਾਅਦ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਉਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਵਿਚ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਹਟਾਉਣ ਦੀ ਅਪੀਲ ਕੀਤੀ ਗਈ ਹੈ। ਸਿੰਘੂ ਬਾਰਡਰ ਦੀ ਤਾਜ਼ਾ ਘਟਨਾ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਮਾਰਚ ’ਚ ਪਾਈ ਜਨਹਿੱਤ ਪਟੀਸ਼ਨ ਦੀ ਤੁਰੰਤ ਸੁਣਵਾਈ ਲਈ ਤਾਜ਼ਾ ਅਰਜ਼ੀ ਪਾਈ ਗਈ ਹੈ।