-ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸਨ ਦੋਵੇਂ
ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ ਖਾਲਿਸਤਾਨ ਸਮਰਥਕ ਦੋ ਸ਼ੱਕੀ ਖਾੜਕੂਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਇੰਦਰਜੀਤ ਗਿੱਲ ਅਤੇ ਜਸਪਾਲ ਸਿੰਘ ਦੇ ਰੂਪ ‘ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਪੰਜਾਬ ਦੇ ਮੋਗਾ ਵਿਚ ਜ਼ਿਲ੍ਹਾ ਕਲੈਕਟਰ ਦਫ਼ਤਰ ਵਿਚ ਆਜ਼ਾਦੀ ਦਿਹਾੜੇ ਮੌਕੇ ਖਾਲਿਸਤਾਨ ਦਾ ਝੰਡਾ ਵੀ ਲਹਿਰਾਇਆ ਸੀ। ਇਹ ਦੋਵੇਂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸਨ। ਖਾੜਕੂਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਨਾਲ ਰਾਜਧਾਨੀ ਵਿਚ ਸਨਸਨੀ ਫੈਲ ਗਈ ਹੈ। ਪੁਲਿਸ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕਰ ਰਹੀ ਹੈ।