ਦਿੱਲੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ

111
Share

– ਇੰਟਰਨੈੱਟ ਮੀਡੀਆ ’ਤੇ ਕਥਿਤ ਨਫਰਤ ਭਰੀ ਪੋਸਟ ਲਈ ਕੀਤਾ ਤਲਬ
– ਕਿਸਾਨ ਅੰਦੋਲਨ ਨੂੰ ਦੱਸਿਆ ਸੀ ‘ਖਾਲਿਸਤਾਨੀ ਅੰਦੋਲਨ’
ਨਵੀਂ ਦਿੱਲੀ, 25 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਪੈਨਲ ਦੇ ਚੇਅਰਪਰਸਨ ਰਾਘਵ ਚੱਢਾ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਕੰਗਨਾ ਨੂੰ ਇੰਟਰਨੈੱਟ ਮੀਡੀਆ ’ਤੇ ਕਥਿਤ ਨਫ਼ਰਤ ਭਰੀ ਪੋਸਟ ਲਈ ਤਲਬ ਕੀਤਾ ਹੈ।
ਪੈਨਲ ਦੁਆਰਾ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਕਮੇਟੀ ਨੇ ਕੰਗਨਾ ਰਣੌਤ ਨੂੰ ਉਸ ਦੁਆਰਾ ਪੋਸਟ ਕੀਤੀ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਇੰਸਟਾਗ੍ਰਾਮ ਸਟੋਰੀ ਦਾ ਹਵਾਲਾ ਦਿੰਦੇ ਹੋਏ ਸ਼ਿਕਾਇਤਾਂ ਦੇ ਆਧਾਰ ’ਤੇ 6 ਦਸੰਬਰ ਨੂੰ ਉਸ ਨੂੰ ਤਲਬ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀ ਸਟੋਰੀ ’ਚ ਸਿੱਖ ਭਾਈਚਾਰੇ ਨੂੰ ‘ਖਾਲਿਸਤਾਨੀ ਅੱਤਵਾਦੀ’ ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਮੁੰਬਈ ’ਚ ਕੰਗਨਾ ਰਣੌਤ ਖ਼ਿਲਾਫ਼ ਐੱਫ.ਆਈ.ਆਰ. ਵੀ ਦਰਜ ਹੋ ਚੁੱਕੀ ਹੈ।
ਸੰਮਨ ਮੁਤਾਬਕ, ਅਦਾਕਾਰਾ ਕੰਗਨਾ ਰਣੌਤ ਨੂੰ ਅਗਲੇ ਮਹੀਨੇ 6 ਦਸੰਬਰ ਨੂੰ ਦੁਪਹਿਰ 12 ਵਜੇ ਤੱਕ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਰਾਘਵ ਚੱਢਾ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦਾ ਸਿੱਖਾਂ ਪ੍ਰਤੀ ਬਿਆਨ ਇਤਰਾਜ਼ਯੋਗ ਹੈ, ਇਸ ਲਈ ਸੰਮਨ ਜਾਰੀ ਕੀਤਾ ਗਿਆ ਹੈ।¿;
ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਰ ਮਾਰਗ ਪੁਲਿਸ ਸਟੇਸ਼ਨ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਅਨੁਸਾਰ, ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਜਿਹੀਆਂ ਪੋਸਟਾਂ ਜਾਣਬੁੱਝ ਕੇ ਪਾਈਆਂ ਗਈਆਂ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਸਾਂਝਾ ਕੀਤਾ ਗਿਆ।

Share