ਦਿੱਲੀ ਸ਼ਰਾਬ ਨੀਤੀ: ਈ.ਡੀ. ਵੱਲੋਂ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਮੇਤ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ

51
ਫ਼ਰੀਦਕੋਟ ਵਿਚਲਾ ਦੀਪ ਮਲਹੋਤਰਾ ਦਾ ਘਰ।
Share

ਚੰਡੀਗੜ੍ਹ/ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ। ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਉਸ ਦੀ ਕੰਪਨੀ ਨੇ ਦਿੱਲੀ ਵਿਚ ਕਈ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਸੀ ਅਤੇ ਉਹ ਚਲਾ ਰਹੀ ਸੀ। ਇਹ ਛਾਪੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਮਾਰੇ ਜਾ ਰਹੇ ਹਨ। ਦਿੱਲੀ ਸਰਕਾਰ ਨੇ ਹੁਣ ਇਹ ਨੀਤੀ ਵਾਪਸ ਲੈ ਲਈ ਹੈ। ਸੂਤਰਾਂ ਨੇ ਦੱਸਿਆ ਕਿ ਈ.ਡੀ. ਦੇ ਅਧਿਕਾਰੀ ਦਿੱਲੀ, ਪੰਜਾਬ ਅਤੇ ਹੈਦਰਾਬਾਦ ’ਚ 35 ਥਾਵਾਂ ’ਤੇ ਛਾਪੇਮਾਰੀ ਕਰ ਰਹੇ ਹਨ।¿;
ਫ਼ਰੀਦਕੋਟ : ਈ.ਡੀ. ਦੀ ਟੀਮ ਨੇ ਅੱਜ ਸਵੇਰੇ ਸ਼ਰਾਬ ਦੇ ਕਾਰੋਬਾਰੀ ਅਤੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਈ.ਡੀ. ਦੀ ਟੀਮ ਆਖਰੀ ਰਿਪੋਰਟਾਂ ਮਿਲਣ ਤੱਕ ਦੀਪ ਮਲਹੋਤਰਾ ਦੇ ਘਰ ਹੈ। ਛਾਪੇ ਵੇਲੇ ਦੀਪ ਮਲਹੋਤਰਾ ਘਰ ਵਿਚ ਨਹੀਂ ਹਨ। ਈ.ਡੀ. ਦੀ ਟੀਮ ਨੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਨੂੰ ਚਾਰੇ ਪਾਸਿਓਂ ਸੀਲ ਕੀਤਾ ਹੋਇਆ ਹੈ ਅਤੇ ਅੰਦਰ ਆਪਣੀ ਕਾਰਵਾਈ ਕਰ ਰਹੇ ਹਨ।
ਮਾਨਸਾ : ਈ.ਡੀ. ਨੇ ਅੱਜ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਤਹਿਤ ਮਾਨਸਾ ਵਿਖੇ ਵੀ ਰਾਜ ਕੁਮਾਰ ਦੇ ਘਰ ਛਾਪਾ ਮਾਰਿਆ ਗਿਆ। ਉਹ ਸ਼ਰਾਬ ਦੇ ਕਾਰੋਬਾਰੀਏ ਅਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪਕ ਮਲਹੋਤਰਾ ਦੇ ਨਜ਼ਦੀਕੀ ਸਾਥੀ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨਾਲ ਕੰਮ ਕਰਦੇ ਆ ਰਹੇ ਹਨ।
ਇਸੇ ਦੌਰਾਨ ਹੀ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਦੀਪਕ ਮਲਹੋਤਰਾ ਦੀ ਕੰਪਨੀ ਦਾ ਮੁਲਾਜ਼ਮ ਹੈ ਅਤੇ ਈ.ਡੀ. ਦੇ ਟੀਮ ਮੈਂਬਰ ਘਰ ਦੀ ਤਲਾਸ਼ੀ ਲੈਂਦੇ ਰਹੇ ਪਰ ਉਨ੍ਹਾਂ ਨੂੰ ਘਰੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ ਹੈ।

Share