ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਖ਼ਿਲਾਫ਼ ਉਪ ਰਾਜਪਾਲ ਵੱਲੋਂ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼

88
ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੀ ਆਬਕਾਰੀ ਨੀਤੀ 2021-22 ’ਚ ਨਿਯਮਾਂ ਦੀ ਉਲੰਘਣਾ ਅਤੇ ਪ੍ਰਕਿਰਿਆ ਦੀਆਂ ਖਾਮੀਆਂ ਕਾਰਨ ਸੀ.ਬੀ.ਆਈ. ਤੋਂ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਇਸ ਮਹੀਨੇ ਦੇ ਸ਼ੁਰੂ ਵਿਚ ਦਿੱਲੀ ਦੇ ਮੁੱਖ ਸਕੱਤਰ ਦੁਆਰਾ ਸੌਂਪੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।