#INDIA

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਨੂੰ ਈਡੀ ਨੇ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ

ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੇਜਰੀਵਾਲ 3 ਜਨਵਰੀ ਨੂੰ ਤੀਜੀ ਵਾਰ ਈਡੀ ਸਾਹਮਣੇ ਪੇਸ਼ ਨਹੀਂ ਹੋਏ।