-ਗੁਰਦੁਆਰਾ ਕਮੇਟੀ ਨੂੰ 65 ਲੱਖ ਦਾ ਚੂਨਾ ਲਾਉਣ ਦਾ ਦੋਸ਼
ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਦਿੱਲੀ ਕੋਰਟ ਦੀਆਂ ਹਦਾਇਤਾਂ ਮਗਰੋਂ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਮੇਟੀ ਨੂੰ 65 ਲੱਖ ਦਾ ਚੂਨਾ ਲਾਉਣ ਨਾਲ ਸਬੰਧਤ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਸਿਰਸਾ ਖਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਸ਼ਿਕਾਇਤਕਰਤਾ ਭੁਪਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸਾਲ 2013 ’ਚ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਜਨਰਲ ਸਕੱਤਰ ਦੇ ਅਹੁਦੇ ’ਤੇ ਰਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਨੂੰ ਕਥਿਤ 65,99,729 ਰੁਪਏ ਦਾ ਚੂਨਾ ਲਾਇਆ ਸੀ