ਦਿੱਲੀ ਹਾਈਕੋਰਟ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 125 ਬੈੱਡਾਂ ਦੇ ਹਸਪਤਾਲ ਦੇ ਉਦਘਾਟਨ ’ਤੇ ਲਾਈ ਰੋਕ

782
Share

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)-ਦਿੱਲੀ ਗੁਰਦੁਆਰਾ ਕਮੇਟੀ ਆਪਣੇ ਤੈਅ ਐਲਾਨ ਮੁਤਾਬਕ ਹੁਣ 13 ਅਗਸਤ ਨੂੰ ਗੁ. ਬਾਲਾ ਸਾਹਿਬ ਵਿਖੇ ਬਣਾਏ ਗਏ 125 ਬੈੱਡਾਂ ਦੇ ਹਸਪਤਾਲ ਦਾ ਉਦਘਾਟਨ ਨਹੀਂ ਕਰ ਸਕੇਗੀ, ਕਿਉਂਕਿ ਦਿੱਲੀ ਹਾਈਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ ਹੈ।
ਦੱਸਣਯੋਗ ਹੈ ਕਿ 22 ਅਗਸਤ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ ਅਤੇ ਹਾਈਕੋਰਟ ਵੱਲੋਂ ਇਹ ਰੋਕ ਚੋਣ ਜ਼ਾਬਤੇ ਦੀ ਉਲਘੰਣਾ ਕੀਤੇ ਜਾਣ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਲਾਈ ਗਈ ਹੈ।¿;
ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਸਪਤਾਲ ਦੇ ਉਦਘਾਟਨ ’ਤੇ ਰੋਕ ਲਈ ਸਰਨਾ ਨੂੰ ਕਸੂਰਵਾਰ ਠਹਿਰਾਇਆ ਅਤੇ ਨਾਲ ਹੀ ਆਖਿਆ ਕਿ ਛੇਤੀ ਹੀ ਕਾਨੂੰਨੀ ਤਰੀਕੇ ਨਾਲ ਅੜਿੱਕੇ ਦੂਰ ਕੀਤੇ ਜਾਣਗੇ। ਸਿਰਸਾ ਤੇ ਕਾਲਕਾ ਨੇ ਕਿਹਾ ਕਿ ਅਜਿਹਾ ਕਰਕੇ ਸਰਨਾ ਭਰਾਵਾਂ ਨੇ ਦਿੱਲੀ ਦੀ ਸੰਗਤ ਨਾਲ ਧ੍ਰੋਹ ਕਮਾਇਆ ਹੈ।

Share