ਦਿੱਲੀ ਹਾਈਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ’ਚ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਕੇਂਦਰ ਤੋਂ ਮੰਗਿਆ ਜਵਾਬ

50
Share

ਨਵੀਂ ਦਿੱਲੀ, 18 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ’ਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਅਤੇ ਡੀ.ਜੀ. ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਨੂੰ 15 ਨਵੰਬਰ ਤੱਕ ਅੱਗੇ ਪਾ ਦਿੱਤਾ। ਅਦਾਲਤ ਨੇ ਅਧਿਕਾਰੀਆਂ ਨੂੰ ਅੱਠ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀ.ਜੀ.ਸੀ.ਏ. ਵੱਲੋਂ 4 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਘਰੇਲੂ ਉਡਾਣਾਂ ਵਿਚ ਗਾਤਰੇ ਨਾਲ ਸਿੱਖ ਸਫ਼ਰ ਕਰ ਸਕਦੇ ਹਨ। ਬਸ਼ਰਤੇ ਗਾਤਰੇ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ।

Share