ਦਿੱਲੀ ਹਾਈਕੋਰਟ ਵੱਲੋਂ ਨਵਰੀਤ ਸਿੰਘ ਦੀ ਮੌਤ ਦੀ ਜਾਂਚ ਸਿੱਟ ਤੋਂ ਕਰਵਾਉਣ ਦੀ ਮੰਗ ’ਤੇ ਦਿੱਲੀ ਸਰਕਾਰ ਤੇ ਪੁਲਿਸ ਨੂੰ ਨੋਟਿਸ

103
Share

ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)-ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ’ਤੇ ਟਰੈਕਟਰ ਪਰੇਡ ਦੌਰਾਨ 25 ਸਾਲਾ ਕਿਸਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਐੱਸਆਈਟੀ ਤੋਂ ਕਰਵਾਉਣ ਦੀ ਮੰਗ ’ਤੇ ਦਿੱਲੀ ਸਰਕਾਰ ਅਤੇ ਪੁਲੀਸ ਤੋਂ ਜਵਾਬ ਮੰਗਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਸਰਕਾਰ, ਦਿੱਲੀ ਪੁਲੀਸ, ਉੱਤਰ ਪ੍ਰਦੇਸ਼ ਪੁਲੀਸ ਅਤੇ ਰਾਮਪੁਰ ਦੇ ਜ਼ਿਲ੍ਹਾ ਹਸਪਤਾਲ ਦੇ ਮੁੱਖ ਮੈਡੀਕਲ ਅਫਸਰ (ਸੀ.ਐੱਮ.ਓ.) ਨੂੰ ਨੋਟਿਸ ਜਾਰੀ ਕੀਤੇ। ਇਸੇ ਹਸਪਤਾਲ ਵਿੱਚ ਨਵਰੀਤ ਸਿੰਘ ਦਾ ਪੋਸਟਮਾਰਟਮ ਹੋਇਆ ਸੀ। ਅਦਾਲਤ ਨੇ ਮਰਹੂਮ ਦੇ ਦਾਦਾ ਦੇ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੋਤੇ ਦੇ ਸਿਰ ਵਿਚ ਗੋਲੀ ਦੇ ਜ਼ਖ਼ਮ ਸਨ। ਅਦਾਲਤ ਨੇ ਦਿੱਲੀ ਪੁਲਿਸ ਨੂੰ ਜਾਂਚ ਬਾਰੇ ਸੁਣਵਾਈ ਦੀ ਅਗਲੀ ਤਰੀਕ 26 ਫਰਵਰੀ ਤੱਕ ਸਥਿਤੀ ਰਿਪੋਰਟ ਦਾਖਲ ਕਰਨ ਦਾ ਹੁਕਮ ਵੀ ਦਿੱਤਾ ਹੈ।

Share