ਦਿੱਲੀ ਹਾਈਕੋਰਟ ਵੱਲੋਂ ਪੁਲਿਸ ਤੇ ਖੁਫ਼ੀਆ ਅਧਿਕਾਰੀ ਖ਼ਿਲਾਫ਼ ਪਾਈ ਜਨਹਿੱਤ ਪਟੀਸ਼ਨ ਖਾਰਜ

440
Share

ਨਵੀਂ ਦਿੱਲੀ, 2 ਫਰਵਰੀ (ਪੰਜਾਬ ਮੇਲ)- ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲੀਸ ਦੇ ਅਧਿਕਾਰੀਆਂ ਅਤੇ ਖੁਫ਼ੀਆ ਏਜੰਸੀਆਂ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਪਾਈ ਗਈ ਇਕ ਜਨਹਿਤ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਟੀਸ਼ਨ ਪਾਉਣ ਵਾਲੇ ਨੂੰ 10 ਹਜ਼ਾਰ ਰੁਪਏ ਹਰਜ਼ਾਨਾ ਲਾਇਆ ਗਿਆ ਹੈ। ਪਟੀਸ਼ਨ ਵਿਚ ਪੁਲਿਸ ਅਤੇ ਖੁਫ਼ੀਆ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜੋ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਅਤੇ ਦਿੱਲੀ ਵਿਚ ਹੋਈ ਹਿੰਸਾ ਨੂੰ ਰੋਕਣ ਵਿਚ ਨਾਕਾਮ ਰਹੇ ਸਨ। ਚੀਫ਼ ਜਸਟਿਸ ਡੀ.ਐੱਨ. ਪਟੇਲ ਅਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਨੇ ਜਨਹਿਤ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ।

Share