ਦਿੱਲੀ ਹਾਈਕੋਰਟ ਵੱਲੋਂ ਵਾਡਰਾ ਨੂੰ ਆਮਦਨ ਕਰ ਵਿਭਾਗ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇਣ ਲਈ ਦਿੱਤਾ ਸਮਾਂ

104
Share

ਨਵੀਂ ਦਿੱਲੀ, 28 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਵਲੋਂ ਜਾਰੀ ਨੋਟਿਸਾਂ ਦਾ ਜਵਾਬ ਦੇਣ ਲਈ ਕਾਰੋਬਾਰੀ ਰਾਬਰਟ ਵਾਡਰਾ ਨੂੰ 3 ਹਫਤਿਆਂ ਦਾ ਸਮਾਂ ਦੇ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਆਮਦਨ ਕਰ ਵਿਭਾਗ ਇਸ ਕੇਸ ਨਾਲ ਸਬੰਧਤ ਬਾਕੀ ਦੀ ਕਾਰਵਾਈ ਜਾਰੀ ਰੱਖ ਸਕਦਾ ਹੈ ਪਰ ਇਸ ਸਬੰਧੀ ਕਾਰਵਾਈ ਦਾ ਅੰਤਿਮ ਹੁਕਮ ਜਾਰੀ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਆਮਦਨ ਕਰ ਵਿਭਾਗ ਨੇ ਵਾਡਰਾ ਨੂੰ ਕਾਲਾ ਧਨ ਕਾਨੂੰਨ ਤਹਿਤ ਨੋਟਿਸ ਜਾਰੀ ਕੀਤੇ ਸਨ। ਜਸਟਿਸ ਰਾਜੀਵ ਸ਼ਕਧਰ ਤੇ ਜਸਟਿਸ ਤਲਵੰਤ ਸਿੰਘ ਦੇ ਬੈਂਚ ਨੇ ਨੋਟਿਸ ਜਾਰੀ ਕਰ ਕੇ ਵਾਡਰਾ ਦੀ ਪਟੀਸ਼ਨ ’ਤੇ ਜਵਾਬ ਦਾਖਲ ਕਰਨ ਦਾ ਹੁਕਮ ਵੀ ਦਿੱਤਾ ਹੈ। ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਕਰੇਗੀ।

Share