ਦਿੱਲੀ ਹਾਈ ਕੋਰਟ ਦੀ ਸਖ਼ਤੀ: ਆਕਸੀਜਨ ਦੀ ਸਪਲਾਈ ’ਚ ਰੁਕਾਵਟਾਂ ਪੈਦਾ ਕਰਨ ਵਾਲੇ ਨੂੰ ਦੇਵਾਂਗੇ ਫਾਂਸੀ

122
Share

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਅੱਜ ਬੜੀ ਸਖ਼ਤੀ ਨਾਲ ਕਿਹਾ ਕਿ ‘‘ਜੇ ਕੇਂਦਰ, ਰਾਜ ਜਾਂ ਸਥਾਨਕ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਆਕਸੀਜਨ ਦੀ ਸਪਲਾਈ ’ਚ ਰੁਕਾਵਟਾਂ ਪੈਦਾ ਕਰ ਰਿਹਾ ਹੈ ਤਾਂ ਅਸੀਂ ਉਸ ਨੂੰ ਫਾਂਸੀ ਦੇਵਾਂਗੇ।’’ ਇਹ ਟਿੱਪਣੀ ਮਹਾਰਾਜਾ ਅਗਰਸੇਨ ਹਸਪਤਾਲ ਵੱਲੋਂ ਪਟੀਸ਼ਨ ਦੀ ਸੁਣਵਾਈ ਦੌਰਾਨ ਜਸਟਿਸ ਵਿਪਨ ਸੰਘੀ ਅਤੇ ਜਸਟਿਸ ਰੇਖਾ ਪੱਲੀ ਦੇ ਬੈਂਚ ਨੇ ਕੀਤੀ। ਕੋਵਿਡ ਦੇ ਗੰਭੀਰ ਬਿਮਾਰ ਮਰੀਜ਼ਾਂ ਲਈ ਆਕਸੀਜਨ ਦੀ ਘਾਟ ਦੇ ਬਾਰੇ ਵਿਚ ਹਸਪਤਾਲ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਆਕਸੀਜਨ ਦੀ ਸਪਲਾਈ ਨੂੰ ਕੌਣ ਰੋਕ ਰਿਹਾ ਹੈ ਤੇ ਕਿਹਾ, ‘ਅਸੀ ਉਸ ਬੰਦੇ ਨੂੰ ਫਾਹੇ ਲਾ ਦਿਆਂਗੇ। ਅਸੀਂ ਇਸ ਮਾਮਲੇ ਵਿਚ ਕਿਸੇ ਨੂੰ ਵੀ ਨਹੀਂ ਬਖ਼ਸ਼ਾਂਗੇ।’

Share