ਦਿੱਲੀ ਹਾਈ ਕੋਰਟ ਨੇ ਜਮ੍ਹਾਂਖੋਰਾਂ ਖ਼ਿਲਾਫ਼ ਦਿੱਲੀ ਸਰਕਾਰ ਨੂੰ ਕਾਰਵਾਈ ਲਈ ਕਿਹਾ

153
Share

ਨਵੀਂ ਦਿੱਲੀ, 2 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਜ਼ਰੂਰੀ ਆਕਸੀਜਨ ਸਿਲੰਡਰ, ਆਕਸੀਜਨ ਯੰਤਰ ਤੇ ਜ਼ਰੂਰੀ ਦਵਾਈਆਂ ਐੱਮ.ਆਰ.ਪੀ. ਤੋਂ ਵੱਧ ਕੀਮਤ ’ਤੇ ਨਾ ਵੇਚੀਆਂ ਜਾਣ। ਜਸਟਿਸ ਵਿਪਿਨ ਸਾਂਘੀ ਤੇ ਜਸਟਿਸ ਰੇਖਾ ਪੱਲੀ ਦੇ ਬੈਂਚ ਨੇ ਦਿੱਲੀ ਸਰਕਾਰ ਨੂੰ ਇਹ ਵੀ ਕਿਹਾ ਕਿ ਕੋਵਿਡ-19 ਨਾਲ ਸਬੰਧਤ ਦਵਾਈਆਂ ਤੇ ਉਪਕਰਨਾਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ’ਚ ਸ਼ਾਮਲ ਪਾਏ ਗਏ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਨਾਲ ਹੀ ਕਾਰਵਾਈ ਦਾ ਸਾਹਮਣਾ ਕਰਨ ਲਈ ਉਨ੍ਹਾਂ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ।

Share