ਦਿੱਲੀ ਹਾਈ ਕੋਰਟ ਨੇ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਨੂੰ ਮੰਗ ਨਾਲੋਂ ਵੱਧ ਆਕਸੀਜਨ ਦੇਣ ’ਤੇ ਜਤਾਇਆ ਇਤਰਾਜ਼

409
Share

ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸਮੇਤ ਕੁਝ ਹੋਰਨਾਂ ਸੂਬਿਆਂ ਨੂੰ ਕੌਮੀ ਰਾਜਧਾਨੀ ਦੇ ਮੁਕਾਬਲੇ ਮੰਗ ਨਾਲੋਂ ਵੱਧ ਆਕਸੀਜਨ ਅਲਾਟ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਕੌਮੀ ਰਾਜਧਾਨੀ ਨੂੰ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਲੋੜੀਂਦੀ ਆਕਸੀਜਨ ਵੀ ਨਹੀਂ ਮਿਲ ਰਹੀ। ਜਸਟਿਸ ਵਿਪਿਨ ਸਾਂਘੀ ਤੇ ਰੇਖਾ ਪੱਲੀ ਦੇ ਬੈਂਚ ਨੇ ਸਾਫ਼ ਕਰ ਦਿੱਤਾ ਕਿ ਉਹ ਦਿੱਲੀ ਨੂੰ ਕਿਸੇ ਦੂਜੇ ਰਾਜ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਕੀਮਤ ’ਤੇ, ਲੋੜ ਨਾਲੋਂ ਵੱਧ ਆਕਸੀਜਨ ਦਿਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੀ। ਬੈਂਚ ਨੇ ਕੇਂਦਰ ਸਰਕਾਰ ਨੂੰ ਭਲਕ ਤੱਕ ਜਵਾਬ ਦੇਣ ਲਈ ਕਿਹਾ ਹੈ।

Share