ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਅੱਜ ਰੱਦ ਕਰ ਦਿੱਤੀ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿਚ ਬੰਦ ਹੈ। ਜੈਨ ‘ਤੇ ਚਾਰ ਕੰਪਨੀਆਂ ਦੇ ਜ਼ਰੀਏ ਮਨੀ ਲਾਂਡਰਿੰਗ ਦਾ ਦੋਸ਼ ਹੈ।