ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਅਦਾਲਤੀ ਤੌਹੀਨ ਦੀ ਕਾਰਵਾਈ ਦੀ ਚਿਤਾਵਨੀ

43
Share

ਕਿਹਾ: ਤੁਸੀਂ ਸ਼ੁਤਰਮੁਰਗ ਵਾਂਗ ਰੇਤ ’ਚ ਸਿਰ ਲੁਕਾ ਸਕਦੇ ਹੋ, ਪਰ ਅਸੀਂ ਨਹੀਂ
ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ ਹੈ ਕਿ ਦਿੱਲੀ ਵਿਚ ਆਕਸੀਜਨ ਦੀ ਸਪਲਾਈ ਦੇ ਮਾਮਲੇ ’ਤੇ ਹੁਕਮਾਂ ਦੀ ਤਾਮੀਲ ਨਾ ਹੋਣ ਕਾਰਨ ਕਿਉਂ ਨਾ ਉਸ ’ਤੇ ਅਦਾਲਤੀ ਤੌਹੀਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਕੇਂਦਰ ’ਤੇ ਤਿੱਖੀ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਤੁਸੀਂ ਸ਼ੁਤਰਮੁਰਗ ਵਾਂਗ ਰੇਤ ਵਿਚ ਸਿਰ ਲੁਕਾ ਸਕਦੇ ਹੋ ਪਰ ਅਸੀਂ ਅਜਿਹਾ ਨਹੀਂ ਕਰਾਂਗੇ। ਹਾਈ ਕੋਰਟ ਨੇ ਕੇਂਦਰ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਮੌਜੂਦਾ ਸਿਹਤ ਢਾਂਚੇ ਵਿਚ ਦਿੱਲੀ 700 ਟਨ ਆਕਸੀਜਨ ਦੀ ਹੱਕਦਾਰ ਨਹੀਂ। ਅਦਾਲਤ ਨੇ ਕਿਹਾ ਕਿ 30 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਕੇਂਦਰ ਨੂੰ 700 ਟਨ ਆਕਸੀਜਨ ਸਪਲਾਈ ਕਰਨ ਲਈ ਕਿਹਾ ਸੀ, ਨਾ ਕਿ 490 ਟਨ। ਦਿੱਲੀ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ। ਲੋਕਾਂ ਆਕਸੀਜਨ ਲਈ ਦਰ-ਦਰ ਭਟਕ ਰਹੇ ਹਨ ਤੇ ਆਈ.ਸੀ.ਯੂ. ਵਿਚ ਬੈੱਡ ਨਹੀਂ ਮਿਲ ਰਹੇ।

Share