#INDIA

ਦਿੱਲੀ ਹਾਈ ਕੋਰਟ ਵੱਲੋਂ ਨਫ਼ਰਤੀ ਤਕਰੀਰਾਂ ਲਈ ਪ੍ਰਧਾਨ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ ਕਰਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਦਿੱਤੀਆਂ ਕਥਿਤ ਫਿਰਕੂ ਵੰਡੀਆਂ ਪਾਉਣ ਵਾਲੀਆਂ ਨਫ਼ਰਤੀ ਤਕਰੀਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਾਰਵਾਈ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਸਚਿਨ ਦੱਤਾ ਨੇ ਕਿਹਾ ਕਿ ਪਟੀਸ਼ਨ ਗ਼ਲਤ ਧਾਰਨਾ ਵਾਲੀ ਤੇ ਗੁਣ-ਦੋਸ਼ ਤੋਂ ਸੱਖਣੀ ਹੈ ਅਤੇ ਚੋਣ ਕਮਿਸ਼ਨ ਪਟੀਸ਼ਨਰ ਦੀ ਸ਼ਿਕਾਇਤ ‘ਤੇ ਕਾਨੂੰਨ ਮੁਤਾਬਕ ਸੁਤੰਤਰ ਪੜਚੋਲ ਕਰ ਸਕਦਾ ਹੈ।