ਦਿੱਲੀ ਹਿੰਸਾ ਦੌਰਾਨ ਸਿੱਖਾਂ ਦੀ ਜਾਇਦਾਦ ਦੇ ਨੁਕਸਾਨ ਦੀ ਜਾਂਚ ਕਰੇਗੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ

756
Share

ਅੰਮ੍ਰਿਤਸਰ,  1 ਮਾਰਚ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਵਿਚ ਵਾਪਰੇ ਦੰਗਿਆਂ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਦਿੱਲੀ ਵਿਚ ਵਾਪਰੀ ਹਿੰਸਾ ਦੌਰਾਨ ਸਿੱਖਾਂ ਦੀ ਜਾਇਦਾਦ ਦੇ ਨੁਕਸਾਨ ਦੀ ਜਾਂਚ ਕਰੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪਣੀ ਰਿਪੋਰਟ ਸੌਂਪੇਗੀ।
ਇਸ ਕਮੇਟੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਵਕੀਲ ਐਚਐਸ ਫੂਲਕਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ  ਤਰਲੋਚਨ ਸਿੰਘ, ਡੀਐਸਜੀਪੀਸੀ ਦੀ ਵਾਈਸ ਚੇਅਰਪਰਸਨ ਬੀਬੀ ਰਣਜੀਤ ਕੌਰ ਦੇ ਨਾਲ ਨਾਲ ਤਾਲਮੇਲ ਦੇ ਲਈ ਡੀਐਸਜੀਪੀਸੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਦੰਗਾ ਪ੍ਰਭਾਵਤ Îਇਲਾਕਿਆਂ ਦਾ ਦੌਰਾ ਕਰੇਗੀ ਅਤੇ ਉਥੇ ਪ੍ਰਭਾਵਤ ਲੋਕਾਂ ਨਾਲ ਗੱਲਬਾਤ ਕਰੇਗੀ। ਦੰਗਿਆਂ ਵਿਚ ਸਿੱਖਾਂ ਦੀ ਜਾਇਦਾਦ ਦਾ ਕਿੰਨਾ ਨੁਕਸਾਨ ਹੋਇਆ, ਇਸ ਦੀ ਰਿਪੋਰਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇਵੇਗੀ।  ਇਹ ਕਮੇਟੀ ਪ੍ਰਭਾਵਤ ਲੋਕਾਂ ਨੂੰ ਪੰਥਕ ਮਰਯਾਦਾ ਦੇ ਅਨੁਸਾਰ ਮਦਦ ਵੀ ਮੁਹੱਈਆ ਕਰਾਏਗੀ। ਕਮੇਟੀ ਦੇ ਮੈਂਬਰ ਦੋਵੇਂ ਭਾਈਚਾਰਿਆਂ ਦੇ ਲੋਕਾਂ ਦੇ ਵਿਚ ਸ਼ਾਂਤੀ ਸਥਾਪਤ ਕਰਨ ਦੇ ਲਈ ਕੋਸ਼ਿਸ਼ ਕਰੇਗੀ।


Share