ਦਿੱਲੀ ਹਿੰਸਾ: ਸੁਪਰੀਮ ਕੋਰਟ ਵੱਲੋਂ ਥਰੂਰ ਅਤੇ ਸਰਦੇਸਾਈ ਸਮੇਤ ਛੇ ਪੱਤਰਕਾਰਾਂ ਦੀ ਗਿ੍ਰਫ਼ਤਾਰੀ ’ਤੇ ਰੋਕ

385
Share

ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਈ ਹਿੰਸਾ ’ਤੇ ਕਥਿਤ ਤੌਰ ’ਤੇ ‘ਭੜਕਾਊ’ ਟਵੀਟ ਕਰਨ ਦੇ ਮਾਮਲੇ ’ਚ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਰਾਜਦੀਪ ਸਰਦੇਸਾਈ ਸਮੇਤ ਛੇ ਪੱਤਰਕਾਰਾਂ ਖਿਲਾਫ਼ ਦਰਜ ਐੱਫ.ਆਈ.ਆਰ. ਨੂੰ ਲੈ ਕੇ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ ਮੰਗਲਵਾਰ ਨੂੰ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਥਰੂਰ, ਸਰਦੇਸਾਈ ਅਤੇ ਪੱਤਰਕਾਰ ਮਿ੍ਰਣਾਲ ਪਾਂਡੇ, ਜਫਰ ਆਗਾ, ਪਰੇਸ਼ਨਾਥ, ਵਿਨੋਦ ਕੇ ਜੋਸ ਅਤੇ ਅਨੰਤ ਨਾਥ ਦੀ ਪਟੀਸ਼ਨ ’ਤੇ ਕੇਂਦਰ ਅਤੇ ਹੋਰਨਾਂ ਨੂੰ ਨੋਟਿਸ ਭੇਜ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

Share