ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀ.ਆਰ.ਐੱਸ. ਨੇਤਾ ਕੇ. ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ। ਰਿਮਾਂਡ ਮਿਆਦ ਖ਼ਤਮ ਹੋਣ ‘ਤੇ ਵੀਡੀਓ ਕਾਨਫਰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤੇ ਜਾਣ ਤੋਂ ਬਾਅਦ ਸੀ.ਬੀ.ਆਈ. ਅਤੇ ਈ.ਡੀ. ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ।
ਜੱਜ ਨੇ ਸੀ.ਬੀ.ਆਈ. ਵਲੋਂ ਜਾਂਚ ਕੀਤੇ ਜਾ ਰਹੇ ਸੰਬੰਧਤ ਭ੍ਰਿਸ਼ਟਾਚਾਰ ਮਾਮਲੇ ‘ਚ ਤੇਲੰਗਾਨਾ ਐੱਮ.ਐੱਲ.ਸੀ. ਅਤੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੀ ਧੀ ਕਵਿਤਾ ਦੀ ਨਿਆਇਕ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ।