ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ‘ਚ ਯਾਤਰੀ ਤੋਂ 31 ਲੱਖ ਦਾ ਸੋਨਾ ਜ਼ਬਤ

35
Share

-ਏਅਰਪੋਰਟ ਦਾ ਕਰਮਚਾਰੀ ਵੀ ਗ੍ਰਿਫ਼ਤਾਰ
ਅੰਮ੍ਰਿਤਸਰ, 17 ਮਈ (ਪੰਜਾਬ ਮੇਲ)- ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਈ ਇਕ ਫਲਾਈਟ ਦੇ ਯਾਤਰੀ ਤੋਂ 31 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਦੀ ਟੀਮ ਨੇ ਯਾਤਰੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਏਅਰਪੋਰਟ ‘ਤੇ ਹੀ ਤਾਇਨਾਤ ਇਕ ਕਰਮਚਾਰੀ, ਜੋ ਏਪੋਬ੍ਰਿਜ ਆਪ੍ਰੇਟਰ ਦਾ ਕੰਮ ਕਰਦਾ ਹੈ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਏਅਰਪੋਰਟ ਦਾ ਏਪੋਬ੍ਰਿਜ ਆਪ੍ਰੇਟਰ ਇਸ ਤੋਂ ਪਹਿਲਾਂ ਵੀ ਕਈ ਵਾਰ ਸੋਨਾ ਕੱਢ ਚੁੱਕਾ ਸੀ। ਫਿਲਹਾਲ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Share