#PUNJAB

ਦੁਬਈ ਤੋਂ ਅੰਮ੍ਰਿਤਸਰ ਆ ਰਹੇ ਇੰਡੀਗੋ ਜਹਾਜ਼ ‘ਚ ਸ਼ਰਾਬੀ ਯਾਤਰੀ ਵੱਲੋਂ ਏਅਰ ਹੋਸਟੈੱਸ ਨਾਲ ਛੇੜਖ਼ਾਨੀ; ਗ੍ਰਿਫ਼ਤਾਰ

ਅੰਮ੍ਰਿਤਸਰ, 15 ਮਈ (ਪੰਜਾਬ ਮੇਲ)- ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਆ ਰਹੀ ਇੰਡੀਗੋ ਦੀ ਉਡਾਣ ‘ਚ ਯਾਤਰੀ ਨੇ ਸ਼ਰਾਬ ਦੇ ਨਸ਼ੇ ਵਿਚ ਹੁੱਲੜਬਾਜ਼ੀ ਕਰਨ ਤੋਂ ਬਾਅਦ ਏਅਰ ਹੋਸਟੈੱਸ ਨਾਲ ਛੇੜਖਾਨੀ ਤੇ ਬਦਸਲੂਕੀ ਕੀਤੀ ਗਈ। ਅਜਿਹੀ ਹਰਕਤ ਕਰਨ ਵਾਲੇ ਯਾਤਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਜਿੰਦਰ ਸਿੰਘ ਵਜੋਂ ਹੋਈ ਹੈ।

Leave a comment