ਦੂਜੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

84
Share

ਸਾਹਕੋਟ/ਨਕੋਦਰ/ਮਹਿਤਪੁਰ, 14 ਮਈ (ਹਰਜਿੰਦਰ ਪਾਲ ਛਾਬੜਾ/ਪੰਜਾਬ ਮੇਲ)- ਮਾਤਾ ਸਾਹਿਬ ਕੌਰ ਖਾਲਸਾ ਸੰਸਥਾ ਢੰਡੋਵਾਲ ਵਿਖੇ ਮਿਤੀ 12 ਮਈ ਨੂੰ ਦੂਜੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰ ਦੇ ਲਾਕਡਾਉਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਕੂਲ ਵਿੱਚ ਵਿਦਿਆਰਥੀਆਂ ਨੂੰ ਨਾ ਬੁਲਾ ਕੇ ਆਨਲਾਈਨ ਹੀ ਸ੍ਰੀ ਜਪੁ ਜੀ ਸਾਹਿਬ ਦੇ ਪਾਠ  ਦਾ ਲਾਇਵ ਪ੍ਰਸਾਰਣ ਕੀਤਾ ਗਿਆ। ਜਿਸ ਵਿਚ ਬੱਚਿਆਂ ਅਤੇ ਸਮੂਹ ਸਟਾਫ ਮੈਂਬਰਾਂ ਨੇ ਘਰ ਬੈਠ ਕੇ ਹੀ ਆਪਣੀ ਹਾਜ਼ਰੀ ਲਗਾਈ । ਸਮਾਪਤੀ ਉਪਰੰਤ  ਸੰਸਥਾ ਦੇ ਪ੍ਰਧਾਨ ਸਾਹਿਬ ਸ. ਬਲਦੇਵ ਸਿੰਘ ਜੀ ਚੱਠਾ ਨੇ ਸਮੂਹ ਵਿਦਿਆਰਥੀਆਂ ਨੂੰ ਦੂਜੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਰਜੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਖਾ ਸ਼ਰਮਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ  ਦੇ ਮਹਾਨ ਜੀਵਨ ਬਾਰੇ ਦਸਦਿਆਂ ਹੋਇਆ ਉਹਨਾਂ ਦੀਆਂ ਸਿੱਖਿਆਵਾ ਤੇ ਚੱਲਣ ਲਈ ਪ੍ਰੇਰਿਤ ਕੀਤਾ ।


Share