ਦੂਜੇ ਰਾਜਾਂ ਤੋਂ ਪੰਜਾਬ ’ਚ ਆਉਣ ਵਾਲੇ ਗ਼ੈਰਕਾਨੂੰਨੀ ਝੋਨੇ ਨੂੰ ਰੋਕਿਆ ਜਾਵੇ; ਰੰਧਾਵਾ ਵੱਲੋਂ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼

251
Share

ਚੰਡੀਗੜ੍ਹ, 2 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲੀਸ ਵਿਭਾਗ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਦੂਜੇ ਰਾਜਾਂ ਤੋਂ ਚੌਲ ਅਤੇ ਝੋਨੇ ਦੀ ਗੈਰਕਨੂੰਨੀ ਆਮਦ ਨੂੰ ਰੋਕਣ ਲਈ ਸਖ਼ਤੀ ਕਰੇ। ਸ੍ਰੀ ਰੰਧਾਵਾ ਨੇ ਸਾਰੇ ਐੱਸਐੱਸਪੀਜ਼ ਨੂੰ ਚਿਤਾਵਨੀ ਦਿੱਤੀ ਕਿ ਉਹ ਸਾਰੇ ਮੁੱਖ ਮਾਰਗਾਂ ਅਤੇ ਲਿੰਕ ਸੜਕਾਂ ’ਤੇ ਦਿਨ ਰਾਤ ਨਾਕੇ ਲਗਾਉਣ ਅਤੇ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਚੌਲ/ਝੋਨੇ ਦੀ ਆਮਦ ਨੂੰ ਰੋਕਣ ਲਈ ਵਾਹਨਾਂ ਦੀ ਸਖਤੀ ਨਾਲ ਜਾਂਚ ਕਰਨ। ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ, ਗ੍ਰਹਿ ਅਤੇ ਡੀਜੀਪੀ ਨੂੰ ਵੀ ਪੱਤਰ ਲਿਖਿਆ ਅਤੇ ਉਨ੍ਹਾਂ ਨੂੰ ਕਿਹਾ ਕਿ ਦੂਜੇ ਰਾਜਾਂ ਤੋਂ ਚੌਲ/ਝੋਨੇ ਦੇ ਗੈਰਕਨੂੰਨੀ ਆਮਦ ਰੋਕਣ ਲਈ ਅੱਜ ਸ਼ਾਮ ਤੱਕ ਜ਼ਿਲ੍ਹਿਆਂ ਵਿੱਚ ਵਾਧੂ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਜਾਣ।

Share