ਦੇਸ਼ਵਿਆਪੀ ‘ਚੱਕਾ ਜਾਮ’ ਦੇ ਸੱਦੇ ਕਾਰਨ ਦਿੱਲੀ ਪੁਲਿਸ ਵੱਲੋਂ ਧਰਨੇ ਵਾਲੀਆਂ ਥਾਵਾਂ ਨੇੜੇ ਸੁਰੱਖਿਆ ਵਧਾਈ

205
Share

ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਲਈ ਦਿੱਤੇ ਦੇਸ਼ਵਿਆਪੀ ‘ਚੱਕਾ ਜਾਮ’ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਨੇੜੇ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਬਹੁਪਰਤੀ ਬੈਰੀਕੇਡਿੰਗ ਤੋਂ ਇਲਾਵਾ ਕੰਡਿਆਲੀ ਤਾਰਾਂ ਦੇ ਨਾਲ ਸੜਕਾਂ ’ਤੇ ਕਿਲਾਂ ਵਾਲੀਆਂ ਲੋਹੇ ਦੀਆਂ ਪਲੇਟਾਂ ਗੱਡੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅੱਜ ਦਿਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਐੱਸ.ਐੱਨ. ਸ੍ਰੀਵਾਸਤਵਾ ਨੇ ਪੁਲਿਸ ਦੇ ਸਿਖਰਲੇ ਅਧਿਕਾਰੀਆਂ ਨੂੰ ਮਿਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਪਾਏ ਵਿਸ਼ਾ ਵਸਤੂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਕੱਲ੍ਹ ਲਈ ਤਜਵੀਜ਼ਤ ਚੱਕਾ ਜਾਮ ਲਈ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਦਿੱਲੀ ਪੁਲਿਸ ਦੇ ਪੀ.ਆਰ.ਓ. ਚਿਨਮੋਏ ਬਿਸਵਾਲ ਨੇ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਬਾਰਡਰਾਂ ’ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

Share