ਦੇਸ਼ ’ਚ ਪਰਾਲੀ ਸਾੜਨਾ ਹੁਣ ਅਪਰਾਧ ਦੀ ਸ਼੍ਰੇਣੀ ’ਚ ਨਹੀਂ: ਤੋਮਰ

191
Share

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਹੁਣ ਦੇਸ਼ ’ਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿਚ ਨਹੀਂ ਆਵੇਗਾ। ਉਨ੍ਹਾਂ ਅੱਜ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ। ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਦਰਅਸਲ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ 10 ਦਸੰਬਰ 2015 ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।

Share