ਨਵੀਂ ਦਿੱਲੀ, 4 ਜੂਨ (ਪੰਜਾਬ ਮੇਲ)- ਦੇਸ਼ ਵਿੱਚ ਪਿਛਲੇ ਚੌਵੀ ਘੰਟਿਆਂ ਵਿੱਚ ਕਰੋਨਾਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਨਵੇਂ 9,304 ਮਾਮਲੇ ਸਾਹਮਣੇ ਆਏ, ਜਦ ਕਿ 260 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਵੀਰਵਾਰ ਤੱਕ ਦੇਸ਼ ਵਿੱਚ ਕਰੋਨਾ ਪੀੜਤਾਂ ਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਕ੍ਰਮਵਾਰ 2,16,919 ਅਤੇ 6,075 ਹੋ ਗਈ ਹੈ। ਅਮਰੀਕਾ, ਬ੍ਰਾਜ਼ੀਲ, ਰੂਸ, ਬਰਤਾਨੀਆ, ਸਪੇਨ, ਤੇ ਇਟਲੀ ਬਾਅਦ ਹੁਣ ਭਾਰਤ ਕਰੋਨਾ ਦੇ ਸਭ ਤੋਂ ਵੱਧ ਮਰੀਜ਼ਾਂ ਨਾਲ ਸੱਤਵੇਂ ਸਥਾਨ ’ਤੇ ਆ ਗਿਆ ਹੈ।