ਦੇਸ਼ ਭਰ ’ਚ ਆਕਸੀਜਨ ਦੀ ਛੇਤੀ ਸਪਲਾਈ ਲਈ ਇੰਡੀਅਨ ਏਅਰ ਫੋਰਸ ਤਾਇਨਾਤ ਕੀਤੀ ਗਈ: ਪ੍ਰਧਾਨ ਮੰਤਰੀ

127
Share

11 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ; ਜ਼ਰੂਰੀ ਦਵਾਈਆਂ ਦੀ ਜਮ੍ਹਾਂਖੋਰੀ ਖ਼ਿਲਾਫ਼ ਸਖਤੀ ਵਰਤਣ ਲਈ ਕਿਹਾ
ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਜ਼ਿਆਦਾ ਕਰੋਨਾ ਪ੍ਰਭਾਵਿਤ 11 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅੱਜ ਮੀਟਿੰਗ ਕੀਤੀ। ਦਿੱਲੀ ਦੇ ਇਕ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ 25 ਮਰੀਜ਼ਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀਆਂ ਨੂੰ ਦੱਸਿਆ ਕਿ ਦੇਸ਼ ਭਰ ’ਚ ਆਕਸੀਜਨ ਦੀ ਛੇਤੀ ਸਪਲਾਈ ਕਰਨ ਲਈ ਇੰਡੀਅਨ ਏਅਰ ਫੋਰਸ ਤਾਇਨਾਤ ਕੀਤੀ ਗਈ ਹੈ ਜੋ ਕਰੋਨਾ ਪ੍ਰਭਾਵਿਤ ਸੂਬਿਆਂ ਵਿਚ ਆਕਸੀਜਨ ਸਪਲਾਈ ਕਰੇਗੀ। ਇਸ ਤੋਂ ਇਲਾਵਾ ਰੇਲਵੇ ਵਲੋਂ ਵੀ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀਆਂ ਨੂੰ ਹਦਾਇਤ ਦਿੱਤੀ ਕਿ ਸੂਬਿਆਂ ਵਿਚ ਆਕਸੀਜਨ ਤੇ ਦਵਾਈਆਂ ਦੀ ਜਮ੍ਹਾਂਖੋਰੀ ਨੂੰ ਰੋਕਣ ਦੇ ਸਖਤ ਪ੍ਰਬੰਧ ਕੀਤੇ ਜਾਣ। ਸ਼੍ਰੀ ਮੋਦੀ ਨੇ ਮਹਾਰਾਸ਼ਟਰ, ਉਤਰ ਪ੍ਰਦੇਸ਼, ਕੇਰਲਾ, ਛਤੀਸਗੜ੍ਹ, ਮੱਧ ਪ੍ਰਦੇਸ਼ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਅੱਜ ਦੇਸ਼ ਵਿਚ ਦੂਜੇ ਦਿਨ ਤਿੰਨ ਲੱਖ ਤੋਂ ਵਧੇਰੇ ਕਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ।

Share