ਦੇਸ਼ ਭਰ ਵਿੱਚ ਕੋਵਿਡ-19 ਵਿਰੁੱਧ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

141
Share

ਨਵੀਂ ਦਿੱਲੀ, 16 ਜਨਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਵਿਡ-19 ਵਿਰੁੱਧ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਵੀਡੀਓ ਕਾਨਫਰੰਸ ਰਾਹੀਂ ਕੀਤੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਦੇ ਨਾਲ ਭਾਰਤ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3006 ਟੀਕਾਕਰਨ ਕੇਂਦਰ ਸ਼ਾਮਲ ਹੋਏ। ਪਹਿਲੇ ਪੜਾਅ ਲਈ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੁੱਲ 3006 ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ। ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਟੀਕੇ ਦੀ ਖੁਰਾਕ ਦਿੱਤੀ ਜਾਵੇਗੀ। ਸਰਕਾਰ ਦੇ ਅਨੁਸਾਰ ਪਹਿਲਾਂ ਇਕ ਕਰੋੜ ਸਿਹਤ ਕਰਮਚਾਰੀ, ਮੋਹਰੀ ਸਫ਼ਾਂ ‘ਤੇ ਕੰਮ ਕਰਨ ਵਾਲੇ ਤਕਰੀਬਨ ਦੋ ਕਰੋੜ ਕਰਮਚਾਰੀਆਂ ਅਤੇ ਫਿਰ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕੇ ਲਗਾਏ ਜਾਣਗੇ। ਬਾਅਦ ਦੇ ਪੜਾਅ ਵਿੱਚ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਦਾ ਟੀਕਾਕਰਨ ਹੋਵੇਗਾ। ਸਿਹਤ ਕਰਮਚਾਰੀਆਂ ਅਤੇ ਮੋਹਰੀ ਸਫ਼ਾਂ ਦੇ ਕਰਮਚਾਰੀਆਂ ਨੂੰ ਟੀਕੇ ਦਾ ਖਰਚ ਸਰਕਾਰ ਚੁੱਕੇਗੀ।


Share