ਨਵੀਂ ਦਿੱਲੀ/ਤਿਰੂਵਨੰਤਪੁਰਮ, 21 ਦਸੰਬਰ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਅੱਜ ਕਰੋਨਾ ਦੇ 594 ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 2,669 ਹੋ ਗਈ ਹੈ। ਦੇਸ਼ ਵਿੱਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 4.50 ਕਰੋੜ (4,50,06,572) ਨੂੰ ਟੱਪ ਗਈ ਹੈ। ਸਵੇਰੇ 8 ਵਜੇ ਦੇ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾ ਕਾਰਨ 6 ਮੌਤਾਂ ਹੋਈਆਂ ਹਨ। ਇਨ੍ਹਾਂ ਵਿੱਚ ਇਕ ਪੰਜਾਬ ’ਚ, ਕੇਰਲ ’ਚ ਤਿੰਨ ਤੇ ਕਰਨਾਟਕ ’ਚ 2 ਮੌਤਾਂ ਸ਼ਾਮਲ ਹਨ। ਇਸ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,33,327 ਹੋ ਗਈ ਹੈ।
ਇਸ ਦੌਰਾਨ ਇਕੱਲੇ ਕੇਰਲ ਵਿਚ 24 ਘੰਟਿਆਂ ਵਿਚ ਕਰੋਨਾ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਵਾਇਰਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਜ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,341 ਹੋ ਗਈ ਹੈ। ਇਸ ਨਾਲ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 72,059 ਹੋ ਗਈ ਹੈ।