ਚੰਡੀਗੜ੍ਹ, 1 ਮਈ (ਪੰਜਾਬ ਮੇਲ) – ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰੀ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਹਿਲਵਾਨਾਂ ਦੇ ਸਮਰਥਨ ਦਾ ਐਲਾਨ ਕਰਦਿਆਂ ਬ੍ਰਿਜ ਭੁਸ਼ਣ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੋਕਸੋ ਐਕਟ ਤਹਿਤ ਕੇਸ ਦਰਜ ਹੋਣ ਦੇ ਬਾਵਜੂਦ ਅਜੇ ਤੱਕ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਇਕ ਟਵੀਟ ਵਿੱਚ ਪ੍ਰਦਰਸ਼ਨ ਨੂੰ ‘ਸੱਤਿਆਗ੍ਰਹਿ’ ਕਰਾਰ ਦਿੰਦਿਆਂ ਕਿਹਾ ਸੀ ਕਿ ਉਹ ਧਰਨਾ ਦੇ ਰਹੇ ਪਹਿਲਵਾਨਾਂ ਨਾਲ ਮਿਲਣਗੇ।