ਧਰਨੇ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰੇਗਾ ਕਿਸਾਨ ਮੋਰਚਾ

335
Share

-ਸੀ.ਸੀ.ਟੀ.ਵੀ. ਕੈਮਰੇ ਵਧਾਏ ਜਾਣਗੇ
ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੇ ਮਾਮਲੇ ਵਿਚ ਆਲੋਚਨਾ ਦਾ ਸਾਹਮਣਾ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਕਿਹਾ ਹੈ ਕਿ ਧਰਨੇ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣਗੇ ਤੇ ਹੋਰ ਵਾਲੰਟੀਅਰ ਤਾਇਨਾਤ ਕੀਤੇ ਜਾਣਗੇ। ਆਗੂਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ’ਤੇ ਇਸ ਘਟਨਾ ਦਾ ਕੋਈ ਅਸਰ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਬਿਆਨ ਜਾਰੀ ਕਰ ਕੇ ਇਸ ਘਟਨਾ ਤੋਂ ਖ਼ੁਦ ਨੂੰ ਵੱਖ ਕਰ ਚੁੱਕਾ ਹੈ।

Share