#PUNJAB

ਧੋਖਾਧੜੀ ਮਾਮਲੇ ‘ਚ ਕਾਂਗਰਸ ਦੇ ਸਾਬਕਾ ਵਿਧਾਇਕ ਕੋਟਭਾਈ ਤੇ 6 ਹੋਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਜੂਨ (ਪੰਜਾਬ ਮੇਲ)- ਪਰਲ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਜ਼ਮਾਨਤ ਕਰਵਾਉਣ ਬਦਲੇ ਸਾਢੇ ਤਿੰਨ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਉਸ ਦੇ 6 ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ ਕੀਤੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ।

Leave a comment