30.5 C
Sacramento
Sunday, June 4, 2023
spot_img

ਧੜੇਬੰਦੀ ਛੱਡ ਕੇ ਇੱਕ ਮੰਚ ’ਤੇ ਆਵੇ ਸਿੱਖ ਕੌਮ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਅੱਜ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਮੌਜੂਦਾ ਹਾਲਾਤ ਵਿੱਚ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਵਾਸਤੇ ਵੱਖ-ਵੱਖ ਧੜਿਆਂ ਤੇ ਜਥੇਬੰਦੀਆਂ ਵਿੱਚ ਵੰਡੀ ਸਿੱਖ ਕੌਮ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਨੂੰ ਵੱਡੀਆਂ ਚੁਣੌਤੀਆਂ ਪੇਸ਼ ਹਨ ਤਾਂ ਕੌਮ ਨੂੰ ਇਤਿਹਾਸ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਪੰਥ ਦੇ ਵੱਡੇ ਨਾਇਕ ਸਨ, ਜਿਨ੍ਹਾਂ ਨੇ ਪੰਥ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ।

Related Articles

Stay Connected

0FansLike
3,798FollowersFollow
20,800SubscribersSubscribe
- Advertisement -spot_img

Latest Articles