ਨਕਸਲੀਆਂ ਨਾਲ ਮੁਕਾਬਲੇ ’ਚ 22 ਜਵਾਨ ਸ਼ਹੀਦ

352
Share

ਰਾਏਪੁਰ, 4 ਅਪ੍ਰੈਲ (ਪੰਜਾਬ ਮੇਲ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਮੁਕਾਬਲੇ ਵਿਚ 22 ਜਵਾਨਾਂ ਦੀ ਜਾਨ ਚਲੀ ਗਈ। ਸੁਰੱਖਿਆ ਬਲਾਂ ਨੇ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਰਾਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਸੁਰੱਖਿਆ ਬਲਾਂ ਨੇ ਅੱਜ ਘਟਨਾ ਸਥਾਨ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਦੇ ਪਿੰਡ ਜੋਨਾਗੁੜਾ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਤੇ 30 ਜ਼ਖ਼ਮੀ ਹੋ ਗਏ। ਇਸ ਦੌਰਾਨ 18 ਜਵਾਨ ਲਾਪਤਾ ਹੋ ਗਏ। ਇਨ੍ਹਾਂ ਵਿੱਚ 17 ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਘਟਨਾ ਮਗਰੋਂ ਅਸਾਮ ਦਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰਤ ਗਏ। ਸ਼ਾਹ ਨੇ ਐਤਵਾਰ ਨੂੰ ਛੱਤੀਸਗੜ੍ਹ ਵਿੱਚ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦਾ ਲੈਣ ਲਈ ਰਾਜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਗੱਲਬਾਤ ਕੀਤੀ। ਉਨ੍ਹਾਂ ਸੀਆਰਪੀਐੱਫ ਦੇ ਡੀਜੀ ਨੂੰ ਹਾਲਾਤ ਦਾ ਜਾਇਜ਼ਾ ਲੈਣ ਲਈ ਛੱਤੀਸਗੜ੍ਹ ਜਾਣ ਲਈ ਕਿਹਾ।


Share