#PUNJAB

ਨਗਰ ਨਿਗਮ ਚੋਣਾਂ; ਸਾਬਕਾ ਮੇਅਰ ਕਾਂਗਰਸ ਛੱਡ ‘ਆਪ’ ‘ਚ ਹੋਏ ਸ਼ਾਮਲ

ਜਲੰਧਰ, 10 ਦਸੰਬਰ (ਪੰਜਾਬ ਮੇਲ)- ਨਗਰ ਨਿਗਮ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਜਦੋਂ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਕਾਂਗਰਸ ਛੱਡ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਸ਼ੈਰੀ ਕਲਸੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲੀਆਂ ਸਨ, ਪਰ ਉਦੋਂ ਉਨ੍ਹਾਂ ਗੱਲਾਂ ‘ਚ ਕੋਈ ਸੱਚ ਨਹੀਂ ਸੀ। ਪਰ ਹੁਣ ਉਹ ਆਪਣੀ ਪਤਨੀ ਸਣੇ ਪਾਰਟੀ ਪ੍ਰਧਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋ ਗਏ ਹਨ।