ਲੁਧਿਆਣਾ, 29 ਫਰਵਰੀ (ਪੰਜਾਬ ਮੇਲ)-ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਦੋਸ਼ ‘ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ। ਪੁਲਿਸ ਨੇ ਚੌਂਕੀਦਾਰ ਦੀ ਡਿਊਟੀ ‘ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ ‘ਤੇ ਕਾਰਵਾਈ ਕੀਤੀ ਹੈ। ਅਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਦੱਸਿਆ ਕਿ ਉਹ ਨਗਰ ਨਿਗਮ ਜ਼ੋਨ-ਏ ‘ਚ ਬਤੌਰ ਚੌਂਕੀਦਾਰ ਡਿਊਟੀ ਕਰਦਾ ਹੈ।
ਉਹ 27 ਫਰਵਰੀ ਨੂੰ ਕਾਰਪੋਰੇਸ਼ਨ ਦੇ ਮੇਨ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਸੀ ਤਾਂ ਉਕਤ ਲੋਕਾਂ ਨੇ ਉਸ ਨੂੰ ਧੱਕਾ ਮਾਰ ਕੇ ਕਾਰਪੋਰੇਸ਼ਨ ਦਫ਼ਤਰ ਅੰਦਰ ਦਾਖ਼ਲ ਹੋ ਕੇ ਜ਼ਬਰਦਸਤੀ ਦਫਤਰ ਨੂੰ ਤਾਲਾ ਲਾ ਦਿੱਤਾ ਅਤੇ ਸਰਕਾਰੀ ਡਿਊਟੀ ‘ਚ ਰੁਕਾਵਟ ਪਾਈ। ਇਸ ਤੋਂ ਇਲਾਵਾ ਦਫ਼ਤਰ ‘ਚ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ।
ਨਗਰ ਨਿਗਮ office ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਮਾਮਲੇ ‘ਚ ਰਵਨੀਤ ਬਿੱਟੂ ਸਣੇ ਹੋਰਨਾਂ ਖ਼ਿਲਾਫ਼ ਕੇਸ ਦਰਜ
