ਨਨਕਾਣਾ ਸਾਹਿਬ ਸਾਕਾ ’ਤੇ ਸਿੱਖ ਆਗੂਆਂ ਵੱਲੋਂ ਅੰਤਰਰਾਸ਼ਟਰੀ ਜ਼ੂਮ ਮੀਟਿੰਗ ਦਾ ਕੀਤਾ ਗਿਆ ਆਯੋਜਨ

417
ਅੰਤਰਰਾਸ਼ਟਰੀ ਜ਼ੂਮ ਮੀਟਿੰਗ ’ਚ ਹਾਜ਼ਰ ਵੱਖ-ਵੱਖ ਸ਼ਖਸੀਅਤਾਂ।
Share

ਵਾਸ਼ਿੰਗਟਨ ਡੀ.ਸੀ., (ਪੰਜਾਬ ਮੇਲ)- ਸਾਕਾ ਨਨਕਾਣਾ ਸਾਹਿਬ ਦੀ 100ਵੀਂ ਬਰਸੀ ’ਤੇ ਅੰਤਰਰਾਸ਼ਟਰੀ ਪੱਧਰ ਦੀ ਜ਼ੂਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਨਨਕਾਣਾ ਸਾਹਿਬ ਦੇ 1921 ਵਿਚ ਹੋਏ ਸਾਕੇ ਬਾਰੇ ਕਰਵਾਈ ਗਈ ਇਸ ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ, ਜਿਸ ਵਿਚ ਅਮਰੀਕਨ ਸਿੱਖ ਕਾਕਸ ਕਮੇਟੀ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਵੀ ਸਿੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।
ਅਮਰੀਕਾ ਤੋਂ ਇਲਾਵਾ ਕੈਨੇਡਾ, ਯੂ.ਕੇ., ਆਸਟ੍ਰੇਲੀਆ, ਹੋਰ ਮੁਲਕਾਂ ਤੋਂ ਵੀ ਸਿੱਖ ਆਗੂਆਂ ਨੇ ਇਸ ਵਿਚ ਸ਼ਮੂਲੀਅਤ ਕੀਤੀ। ਹੋਰਨਾਂ ਤੋਂ ਇਲਾਵਾ ਇਸ ਸਮੇਂ ਕਾਂਗਰਸਮੈਨ ਜੌਹਨ ਗੈਰਾਮੰਡੀ, ਕਾਂਗਰਸਮੈਨ ਡੇਵਿਡ ਵਾਲਾਡਾਓ, ਕਾਂਗਰਸਮੈਨ ਪੈਟਰਿਕ, ਕਮਿਸ਼ਨਰ ਨਦੀਨ ਮੈਨਜ਼ਾ, ਟਿਗਰਨ, ਡਾ. ਇਕਤਿਦਾਰ ਚੀਮਾ, ਡਾ. ਪਿ੍ਰਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਹਰਪ੍ਰੀਤ ਸਿੰਘ ਸੰਧੂ, ਡਾ. ਅਮਰਜੀਤ ਸਿੰਘ, ਕਰਨਜੀਤ ਸਿੰਘ, ਯਾਦਵਿੰਦਰ ਸਿੰਘ, ਹਰਜਿੰਦਰ ਸਿੰਘ, ਹਿੰਮਤ ਸਿੰਘ, ਨਿੱਕ ਸਹੋਤਾ, ਜਸਪ੍ਰੀਤ ਕੌਰ, ਕਸ਼ਮੀਰ ਸਿੰਘ ਸ਼ਾਹੀ, ਜਸਦੇਵ ਸਿੰਘ, ਜਸਵਿੰਦਰ ਸਿੰਘ ਜੰਡੀ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਜਸਜੀਤ ਸਿੰਘ, ਰਾਜ ਸਿੰਘ, ਅਮਰਦੀਪ ਸਿੰਘ ਬਰਾੜ, ਗੁਰਬਖਸ਼ ਕਾਹਲੋਂ, ਪੁਸ਼ਪਿੰਦਰ ਸਿੰਘ, ਅਮਨ ਭੁੱਲਰ ਵੀ ਹਾਜ਼ਰ ਸਨ।
ਮੀਟਿੰਗ ਦੇ ਸ਼ੁਰੂ ਵਿਚ ਹਰਪ੍ਰੀਤ ਸਿੰਘ ਸੰਧੂ ਨੇ ਜਿੱਥੇ ਮੀਟਿੰਗ ’ਚ ਹਿੱਸਾ ਲੈ ਰਹੇ ਸਿੱਖ ਆਗੂਆਂ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਨੇ ਨਨਕਾਣਾ ਸਾਹਿਬ ਸਾਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਸ. ਸੰਧੂ ਨੇ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਵੀ ਖੁੱਲ੍ਹ ਕੇ ਜ਼ਿਕਰ ਕੀਤਾ। ਉਨ੍ਹਾਂ ਨੇ ਬਹੁਤ ਸਾਰੀਆਂ ਤਸਵੀਰਾਂ ਰਾਹੀਂ ਨਨਕਾਣਾ ਸਾਹਿਬ ਦੇ ਸਾਕੇ ਬਾਰੇ ਮੀਟਿੰਗ ’ਚ ਸ਼ਾਮਲ ਸ਼ਖਸੀਅਤਾਂ ਨੂੰ ਜਾਣੂੰ ਕਰਵਾਇਆ।
ਇਸ ਦੌਰਾਨ ਕਾਂਗਰਸਮੈਨ ਜੌਹਨ ਗੈਰਾਮੰਡੀ ਨੇ ਬੋਲਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਭਾਈਚਾਰੇ ਵਿਚ ਵਿਚਰ ਰਹੇ ਹਨ। ਇਨ੍ਹਾਂ ਦੇ ਮਸਲਿਆਂ ਤੋਂ ਮੈਂ ਭਲੀ-ਭਾਂਤੀ ਜਾਣੂੰ ਹਾਂ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਸਮੂਹ ਘੱਟ ਗਿਣਤੀ ਭਾਈਚਾਰੇ ਦੇ ਅਧਿਕਾਰਾਂ ਬਾਰੇ ਸਾਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸ਼ਾਂਤੀਪੂਰਵਕ ਅੰਦੋਲਨ ਦੀ ਵੀ ਹਮਾਇਤ ਕੀਤੀ। ਇਸ ਦੇ ਨਾਲ-ਨਾਲ ਭਾਰਤ ਕਿਸਾਨ ਅੰਦੋਲਨ ਬਾਰੇ ਵੀ ਚਿੰਤਾ ਪ੍ਰਗਟਾਈ।¿;
ਇਸ ਦੌਰਾਨ ਅਮਰੀਕਨ ਸਿੱਖ ਕਾਕਸ ਦੇ ਕੋ-ਚੇਅਰ ਡੇਵਿਡ ਵਾਲਾਡਾਓ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼ਾਂਤੀਪੂਰਵਕ ਸੰਘਰਸ਼ ਕਰਨਾ ਹਰ ਇਕ ਦਾ ਅਧਿਕਾਰ ਹੈ। ਜਿੱਥੇ ਉਨ੍ਹਾਂ ਨਨਕਾਣਾ ਸਾਹਿਬ ਬਾਰੇ ਜ਼ਿਕਰ ਕੀਤਾ, ਉਥੇ ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਸਿੱਖਾਂ ਨੇ ਹਰ ਖੇਤਰ ਵਿਚ ਬਹੁਤ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟਤਾ ਨਾਲ ਕੰਮ ਕਰਨਾ ਪਵੇਗਾ।
ਕਮਿਸ਼ਨਰ ਨਦੀਨ ਮੈਨਜ਼ਾ ਨੇ ਵੀ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਸਿੱਖ ਕੌਮ ਨਾਲ ਵਿਚਰਨ ਦਾ ਮੌਕਾ ਮਿਲਿਆ।
ਡਾ. ਇਕਤਿਦਾਰ ਚੀਮਾ ਨੇ ਕਿਹਾ ਕਿ ਸਿੱਖ ਧਰਮ ਇਕ ਬਹੁਤ ਅਹਿਮ ਧਰਮ ਹੈ ਅਤੇ ਬੜੇ ਦੁੱਖ ਦੀ ਗੱਲ ਹੈ ਕਿ ਸਮੇਂ ਦੇ ਹਾਕਮਾਂ ਨੇ ਇਸ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਵੱਖ-ਵੱਖ ਸਮੇਂ ’ਤੇ ਹੋਈਆਂ ਸਿੱਖ ਨਸਲਕੁਸ਼ੀਆਂ ਬਾਰੇ ਵੀ ਗੱਲ ਕੀਤੀ।
ਕੁੱਲ ਮਿਲਾ ਕੇ ਇਹ ਜ਼ੂਮ ਮੀਟਿੰਗ ਕਾਮਯਾਬ ਰਹੀ।

Share