ਪੈਰਿਸ, 14 ਜੁਲਾਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਵਲੋਂ ਫਰਾਂਸ ਦੇ ਸਰਵਉੱਚ ਸਨਮਾਨ ‘ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਅਧਿਕਾਰਤ ਬਿਆਨ ਵਿਚ ਦਿੱਤੀ ਗਈ। ਦੋ ਦਿਨਾਂ ਦੌਰੇ ‘ਤੇ ਪੈਰਿਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਅੱਜ ਫਰਾਂਸ ਦੇ ਰਾਸ਼ਟਰੀ ਦਿਵਸ ‘ਤੇ ਰਾਸ਼ਟਰਪਤੀ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।