#PUNJAB

ਨਵਜੋਤ ਸਿੰਘ ਸਿੱਧੂ ਦੇ ਬੇਟੇ ਦੀ ਹੋਈ ਮੰਗਣੀ

ਪਟਿਆਲਾ, 27 ਜੂਨ (ਪੰਜਾਬ ਮੇਲ)- ਸਿੱਧੂ ਪਰਿਵਾਰ ‘ਚ ਜਲਦ ਦੀ ਸ਼ਹਿਨਾਈ ਵੱਜਣ ਵਾਲੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਹੋ ਗਈ ਹੈ। ਕੁੜੀ ਕੋਈ ਹੋਰ ਨਹੀਂ ਬਲਕਿ ਪਟਿਆਲਾ ਦੀ ਹੀ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੇ ਬੇਟੇ ਦੀ ‘ਵੁਡ ਬੀ ਵਾਈਫ’ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਹਨ। ਤਸਵੀਰਾਂ ‘ਚ ਇਨਾਇਤ ਰੰਧਾਵਾ ਸਿੱਧੂ ਪਰਿਵਾਰ ਨਾਲ ਨਜ਼ਰ ਆ ਰਹੀ ਹੈ।
ਇਨਾਇਤ ਪਟਿਆਲਾ ਦੀ ਹੀ ਰਹਿਣ ਵਾਲੀ ਹੈ। ਉਹ ਪਟਿਆਲਾ ਦੇ ਮੰਨੇ-ਪ੍ਰਮੰਨੇ ਮਨਿੰਦਰ ਰੰਧਾਵਾ ਦੀ ਧੀ ਹੈ। ਮਨਿੰਦਰ ਰੰਧਾਵਾ ਫੌਜ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨੂੰਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸਿੱਧੂ ਨੇ ਆਪਣੇ ਪੁੱਤਰ ਦੀ ਮੰਗਣੀ ਗੰਗਾ ਦੇ ਕੰਢੇ ਕਰਵਾ ਦਿੱਤੀ। ਤਸਵੀਰਾਂ ਸ਼ੇਅਰ ਕਰਨ ਤੋਂ ਬਾਅਦ ਮੈਸੇਜ ਵੀ ਲਿਖਿਆ ਹੈ, ਜਿਸ ਵਿਚ ਉਨ੍ਹਾਂ ਕਿਹਾ- ਪੁੱਤਰ ਆਪਣੀ ਪਿਆਰੀ ਮਾਂ ਦੀ ਸਭ ਤੋਂ ਵੱਡੀ ਇੱਛਾ ਦਾ ਸਤਿਕਾਰ ਕਰਦਾ ਹੈ… ਇਸ ਸ਼ੁਭ ਦੁਰਗਾ-ਅਸ਼ਟਮੀ ਦੇ ਦਿਨ ਮਾਂ ਗੰਗਾ ਦੀ ਗੋਂਦ ਵਿਚ, ਇਕ ਨਵੀਂ ਸ਼ੁਰੂਆਤ, ਸਾਡੀ ਹੋਣ ਵਾਲੀ ਨੂੰਹ ਇਨਾਇਤ ਰੰਧਾਵਾ ਬਾਰੇ ਜਾਣਕਾਰੀ। ਉਨ੍ਹਾਂ ਪ੍ਰੋਮਿਸ ਬੈਂਡ ਦਾ ਆਦਾਨ-ਪ੍ਰਦਾਨ ਕੀਤਾ।

Leave a comment