ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਲ 1988 ਦੇ ਰੋਡ ਰੇਜ ਕੇਸ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਵਿਚ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ 1000 ਰੁਪਏ ਦੇ ਜੁਰਮਾਨੇ ਦੇ ਨਾਲ ਰਿਹਾਅ ਕਰਨ ਦੇ ਆਪਣੇ ਆਦੇਸ਼ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।