ਨਵਜੋਤ ਸਿੱਧੂ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ

311
Share

ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ’ਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ ਹੈ। ਪੰਜਾਬ ਦੀ ਸਿਆਸਤ ’ਚ ਉਸ ਸਮੇਂ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹ ਪੁੱਜ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਸੌਂਪਿਆ। ਨਵਜੋਤ ਸਿੰਘ ਸਿੱਧੂ ਦੇ ਸਮਰਥਨ ’ਚ ਆਈ ਰਜ਼ੀਆ ਸੁਲਤਾਨਾ ਨੇ ਟਵੀਟ ਕੀਤਾ ਹੈ, ਜਿਸ ’ਚ ਉਸ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ।¿;
ਰਜ਼ੀਆ ਸੁਲਤਾਨਾ ਨੇ ਆਪਣੇ ਅਸਤੀਫੇ ’ਚ ਨਵਜੋਤ ਸਿੰਘ ਸਿੱਧੂ ਨਾਲ ਖੜ੍ਹਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਸੂਲਾਂ ਵਾਲਾ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਮ ਵਰਕਰ ਦੀ ਤਰ੍ਹਾਂ ਕੰਮ ਕਰਦੇ ਰਹਿਣ ਬਾਰੇ ਕਿਹਾ ਹੈ। ਨਵਜੋਤ ਸਿੱਧੂ ਤੋਂ ਬਾਅਦ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਸਿੰਘ ਚਹਿਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਉਥੇ ਹੀ ਹੁਣ ਨਵੀਂ ਕੈਬਿਨਟ ’ਚ ਮੰਤਰੀ ਚੁਣੀ ਗਈ ਰਜ਼ੀਆ ਸੁਲਤਾਨਾ ਨੇ ਵੀ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ’ਚ ਇਕ ਵਾਰ ਮੁੜ ਤੋਂ ਉਥਲ-ਪੁਥਲ ਹੋਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਨਰਜੀਤ ਚੰਨੀ ਨੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਅੱਜ ਹੀ ਮਹਿਕਮੇ ਤਕਸੀਮ ਕੀਤੇ ਸਨ। ਰਜ਼ੀਆ ਸੁਲਤਾਨਾ ਨੂੰ ਵਾਟਰ ਸਪਲਾਈ, ਸੈਨੇਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਸੀ।

Share