#PUNJAB

ਨਵਜੋਤ ਸਿੱਧੂ ਦੀ ਮੋਗਾ ਰੈਲੀ ਕਰਵਾਉਣ ਵਾਲੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਪੁੱਤਰ ਨੂੰ ਕਾਰਨ ਦੱਸੋ Notice

ਮੋਗਾ, 22 ਜਨਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੋਗਾ ਰੈਲੀ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਨਵਜੋਤ ਸਿੱਧੂ ਦੀ ਮੋਗਾ ਰੈਲੀ ਕਰਵਾਉਣ ਵਾਲੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਉਨ੍ਹਾਂ ਦੇ ਫਰਜ਼ੰਦ ਐਡਵੋਕੇਟ ਧਰਮਪਾਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਮੁਤਾਬਕ ਦੋਵਾਂ ਨੂੰ ਦੋ ਦਿਨ ਅੰਦਰ ਪਾਰਟੀ ਕੋਲ ਆਪਣਾ ਪੱਖ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਜਵਾਬ ਨਾ ਆਇਆ, ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰੇਗੀ। ਮਹੇਸ਼ਇੰਦਰ ਸਿੰਘ ਨੇ ਕਿਹਾ ਉਨ੍ਹਾਂ ਨੂੰ ਹਾਲੇ ਕੋਈ ਨੋਟਿਸ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਨਵਜੋਤ ਸਿੱਧੂ ਵੱਲੋਂ ਰੱਖੀ ਗਈ ਸੀ, ਉਹ ਤਾਂ ਸਿਰਫ਼ ਪ੍ਰਬੰਧਕ ਹੀ ਸਨ। ਉਨ੍ਹਾਂ ਕਿਹਾ ਕਿ ਉਹ ਨੋਟਿਸ ਮਿਲਣ ‘ਤੇ ਹੀ ਜਵਾਬ ਦੇਣਗੇ।