ਨਵਜੋਤ ਸਿੱਧੂ ਦੇ ‘ਆਪ’ ‘ਚ ਸ਼ਾਮਲ ਹੋਣ ‘ਤੇ ਪਾਰਟੀ ਦੇ ਕਿਸੇ ਵੀ ਆਗੂ ਨੂੰ ਨਹੀਂ ਕੋਈ ਇਤਰਾਜ਼ : ਅਮਨ ਅਰੋੜਾ

651
Share

ਸੰਗਰੂਰ, 18 ਜੂਨ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਵਿਚ ਨਵਜੋਤ ਸਿੰਘ ਸਿੱਧੂ ਜਾਂ ਕੋਈ ਵੀ ਇਮਾਨਦਾਰ ਅਕਸ ਵਾਲੇ ਵਿਅਕਤੀ ਸ਼ਾਮਲ ਹੋਣਾ ਚਾਹੁਣ ਤਾਂ ਪਾਰਟੀ ਦੇ ਕਿਸੇ ਵੀ ਆਗੂ ਨੂੰ ਕੋਈ ਇਤਰਾਜ਼ ਨਹੀਂ। ਸ਼੍ਰੀ ਅਰੋੜਾ ਨੇ ਕਿਹਾ ਕਿ ਸਿੱਧੂ ਦੀ ਆਮਦ ਨਾਲ ਪਾਰਟੀ ਦੇ ਕਿਸੇ ਵੀ ਸੀਨੀਅਰ ਆਗੂ ਨੂੰ ਇਤਰਾਜ਼ ਇਸ ਲਈ ਨਹੀਂ ਹੋਣਾ ਬਣਦਾ ਕਿਉਂਕਿ ਨਵਜੋਤ ਸਿੰਘ ਸਿੱਧੂ ਵੀ ਹਮੇਸ਼ਾ ਆਮ ਆਦਮੀ ਪਾਰਟੀ ਵਾਂਗ ਪੰਜਾਬ ਦੀ ਗੰਧਲੀ ਸਿਆਸਤ ਦਾ ਵਿਰੋਧ ਕਰਦੇ ਰਹੇ ਹਨ, ਜਿਸ ਦੇ ਚਲਦਿਆਂ ਹੀ ਉਨ੍ਹਾਂ ਨੂੰ ਆਪਣੀ ਪੰਜਾਬ ਸਰਕਾਰ ਵਿਚਲੀ ਵਜ਼ੀਰੀ ਵੀ ਗਵਾਉਣੀ ਪਈ ਹੈ। ਸਿੱਧੂ ਦੇ ‘ਆਪ’ ‘ਚ ਸ਼ਾਮਲ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਅਰਵਿੰਦ ਕੇਜਰੀਵਾਲ ਜਾਂ ਕਿਸੇ ਹੋਰ ਵੱਡੇ ਆਗੂ ਨਾਲ ਕੋਈ ਗੱਲ ਹੋਈ ਹੋਵੇ ਤਾਂ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਪਰ ਉਨ੍ਹਾਂ ਨੂੰ ਇਸ ਗੱਲਬਾਤ ਬਾਰੇ ਕੋਈ ਜਾਣਕਾਰੀ ਨਹੀਂ ? ਆਮ ਆਦਮੀ ਪਾਰਟੀ ਦਾ ਢੀਂਡਸਾ ਧੜੇ ਨਾਲ ਕੋਈ ਸਿਆਸੀ ਸਮਝੌਤਾ ਹੋਣ ਦੀਆਂ ਚਰਚਾਵਾਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਇਸ ਸਬੰਧੀ ਹਾਲੇ ਤੱਕ ਢੀਂਡਸਾ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਆਗੂ ਵੱਲੋਂ ਆਮ ਆਦਮੀ ਪਾਰਟੀ ਦੀ ਹਾਈਕਮਾਨ ਤੱਕ ਪਹੁੰਚ ਨਹੀਂ ਕੀਤੀ ਗਈ ਹੈ ਜਾਂ ਨਹੀਂ, ਇਸ ਬਾਰੇ ਢੀਂਡਸਾ ਪਰਿਵਾਰ ਹੀ ਬਿਹਤਰ ਦੱਸ ਸਕਦਾ ਹੈ।


Share