ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਵੱਲੋਂ ਅਸਤੀਫ਼ਾ

167
Share

ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੌਜੂਦਾ ਹਾਲਾਤ ਵਿਚ ਕੰਮ ਜਾਰੀ ਨਹੀਂ ਰੱਖ ਸਕਦੇੇ। ਹੇਠਾਂ ਅਸਤੀਫਾ ਹੈ, ਜੋ ਮਾਲੀ ਨੇ ਫੇਸਬੁੱਕ ’ਤੇ ਪੋਸਟ ਕੀਤਾ ਹੈ। ਇਸ ਦੌਰਾਨ ਮਾਲੀ ਨੇ ਇਸ ਨੂੰ ‘ਅਸਤੀਫਾ’ ਨਹੀਂ ਕਿਹਾ। ਮਾਲੀ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤੇ ਬਿਆਨ ਵਿਚ ਕਿਹਾ, ‘ਮੈਂ ਨਿਮਰਤਾ ਨਾਲ ਕਹਿੰਦਾ ਹਾਂ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਲਈ ਦਿੱਤੀ ਗਈ ਆਪਣੀ ਸਹਿਮਤੀ ਵਾਪਸ ਲੈ ਲੈਂਦਾ ਹਾਂ। ਅਸਤੀਫੇ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਮੈਂ ਨਾ ਕਦੇ ਕੋਈ ਅਹੁਦਾ ਲਿਆ ਤੇ ਨਾ ਕਿਸੇ ਅਹੁਦੇ ਤੋਂ ਅਸਤੀਫ਼ਾ ਦਿੱਤਾ।’

Share