ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

262
Share

-ਪੰਜਾਬ ’ਚ ਸਰਕਾਰੀ ਯੋਜਨਾਵਾਂ ਲਾਗੂ ਕਰਨ ਲਈ 10-ਮੈਂਬਰੀ ਪੈਨਲ ਬਣਾਉਣ ’ਤੇ ਸਹਿਮਤੀ
ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ ਵਿਚ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਲਈ 10 ਮੈਂਬਰਾਂ ਦਾ ਪੈਨਲ ਬਣਾਉਣ ’ਤੇ ਸਹਿਮਤੀ ਜਤਾਈ ਹੈ। ਇਸ ਪੈਨਲ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਪੈਨਲ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਤੇ ਨਵਜੋਤ ਸਿੰਘ ਅਹਿਮ ਮੈਂਬਰ ਹੋਣਗੇ। ਇਸੇ ਤਰ੍ਹਾਂ ਪੈਨਲ ’ਚ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਪਵਨ ਗੋਇਲ ਤੇ ਪਰਗਟ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧ ’ਚ ਅੱਜ ਸਵੇਰੇ ਸ਼੍ਰੀ ਨਵਜੋਤ ਸਿੱਧੂ ਨੇ ਪਰਗਟ ਸਿੰਘ ਤੇ ਕੁਲਜੀਤ ਸਿੰਘ ਨਾਗਰਾ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਪੈਨਲ ਬਣਾਉਣ ਸਬੰਧੀ ਸਹਿਮਤੀ ਬਣ ਗਈ। ਇਸ ਮੌਕੇ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਗੱਲਬਾਤ ਵੀ ਕੀਤੀ ਗਈ ਤੇ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਵਿਚ ਸਬੰਧ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ।

Share