#OTHERS

ਨਵਾਜ ਸ਼ਰੀਫ ਅਗਲੇ ਮਹੀਨੇ ਪਰਤਣਗੇ ਪਾਕਿਸਤਾਨ

ਇਸਲਾਮਾਬਾਦ, 11 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਉਨ੍ਹਾਂ ਦੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਗਲੇ ਮਹੀਨੇ ਦੇਸ਼ ਵਿਚ ਆਪਣੇ ਖ਼ਿਲਾਫ਼ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨ ਅਤੇ ਆਮ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਅਗਵਾਈ ਕਰਨ ਲਈ ਪਾਕਿਸਤਾਨ ਪਰਤਣਗੇ। ਨਵਾਜ਼ ਸ਼ਰੀਫ (73) ਨਵੰਬਰ 2019 ਤੋਂ ਬਰਤਾਨੀਆ ਵਿਚ ਸਵੈ-ਜਲਾਵਤੀ ਕੱਟ ਰਹੇ ਹਨ। ਉਨ੍ਹਾਂ ਨੂੰ 2018 ਵਿਚ ਅਲ-ਅਜ਼ੀਜ਼ੀਆ ਮਿੱਲਜ਼ ਅਤੇ ਐਵੇਨਫੀਲਡ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਅਲ-ਅਜ਼ੀਜ਼ੀਆ ਮਿੱਲਜ਼ ਕੇਸ ਵਿਚ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਸੱਤ ਸਾਲ ਦੀ ਸਜ਼ਾ ਕੱਟ ਰਹੇ ਸਨ ਤੇ ਉਨ੍ਹਾਂ ਨੂੰ ਮੈਡੀਕਲ ਆਧਾਰ ‘ਤੇ 2019 ਵਿਚ ਲੰਡਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ ਤੇ ਫੇਰ ਉਥੋਂ ਨਹੀਂ ਮੁੜੇ।

Leave a comment