ਨਸ਼ਾ ਤਸਕਰੀ ਮਾਮਲਾ: ਅਦਾਲਤ ਨੇ ਮਜੀਠੀਆ ਦਾ ਜੁਡੀਸ਼ਲ ਰਿਮਾਂਡ 5 ਅਪ੍ਰੈਲ ਤੱਕ ਵਧਾਇਆ

174
Share

ਮੁਹਾਲੀ, 22 ਮਾਰਚ (ਪੰਜਾਬ ਮੇਲ)- ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ’ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿਚ ਹੋਈ। ਅਦਾਲਤ ਨੇ ਮਜੀਠੀਆ ਦਾ ਜੁਡੀਸ਼ਲ ਰਿਮਾਂਡ 5 ਅਪ੍ਰੈਲ ਤੱਕ ਵਾਧਾ ਦਿੱਤਾ। ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ’ਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।

Share